ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ: ਨਰੇਸ਼ ਗੁਜਰਾਲ - ਅਸੀਂ ਆਪਣੇ ਗੁਰੂਆਂ ਤੋਂ ਬਹੁਤ ਕੁੱਝ ਸਿੱਖਿਆ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8869162-thumbnail-3x2-ddd.jpg)
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਬਿਆਨ ਦਿੱਤਾ ਕਿ ਉਨ੍ਹਾਂ ਨੇ ਕੈਬਿਨੇਟ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਨੂੰ 2 ਮਿੰਟ ਦਿੱਤੇ ਗਏ, ਪਰ ਦੇਸ਼ ਨੂੰ ਪੰਜਾਬ ਦੇ ਕਿਸਾਨਾਂ ਨੇ ਭੋਜਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦੇਸ਼ ਨੂੰ 60 ਦੇ ਦਹਾਕੇ ਦੀ ਯਾਦ ਦਿਵਾਉਣਾ ਚਾਹੁੰਦੇ ਹਨ, ਕਿ ਦੇਸ਼ ਦੇ ਕੀ ਹਲਾਤ ਸਨ। ਪੰਜਾਬ ਦੇ ਕਿਸਾਨਾਂ ਨੇ ਦੇਸ ਦਾ ਢਿੱਡ ਭਰਿਆ ਤੇ ਅੱਜ ਪੰਜਾਬ ਦਾ ਕਿਸਾਨ ਸੜਕ 'ਤੇ ਰੁਲ ਰਿਹਾ ਹੈ। ਐਨਡੀਏ ਨੇ ਜੋ ਪਿਛਲੇ 6 ਸਾਲਾਂ ਵਿੱਚ ਕੀਤਾ ਉਹ ਕਾਂਗਰਸ ਨੇ 60 ਸਾਲਾਂ ਵਿੱਚ ਨਹੀਂ ਕੀਤਾ। ਕਿਸਾਨ ਨੂੰ ਅਜਿਹਾ ਕਿਉਂ ਲੱਗ ਰਿਹਾ ਹੈ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਇਸ ਨੂੰ ਸਿਲੈਕਟ ਕਮੇਟੀ ਨੂੰ ਭੇਜਿਆ ਜਾਣਾ ਚਾਹੀਦਾ ਹੈ ਅਤੇ ਸਾਨੂੰ ਪੰਜਾਬ ਦੇ ਕਿਸਾਨ ਨੂੰ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਅਸੀਂ ਆਪਣੇ ਗੁਰੂਆਂ ਤੋਂ ਬਹੁਤ ਕੁੱਝ ਸਿੱਖਿਆ ਹੈ, ਅਸੀਂ ਬਹੁਤ ਕੁੱਝ ਝੱਲਿਆ ਹੈ ਅਤੇ ਅਸੀਂ ਕਾਂਗਰਸ ਦੇ ਜ਼ੁਲਮਾਂ ਨੂੰ ਵੀ ਸਹਿਣ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਦੇ ਨਾਲ ਹਮੇਸ਼ਾ ਖੜ੍ਹੇ ਹਾਂ। ਪੰਜਾਬ ਅਤੇ ਹਰਿਆਣਾ ਵਿੱਚ ਜੋ ਚੰਗਿਆੜੀ ਲੱਗ ਰਹੀ ਹੈ, ਉਸ ਨੂੰ ਰੋਕਿਆ ਜਾਵੇ।