ਮੂਸੇਵਾਲਾ ਦੇ ਕਤਲ ਨੂੰ ਲੈਕੇ CM ਤੇ DGP ’ਤੇ ਹੋਵੇ ਕੇਸ ਦਰਜ- ਸੁਰਿੰਦਰ ਸਿੰਘ (SAD) - ਗੈਂਗਸਟਰਾਂ ਦਾ ਸਿੱਧੇ ਤੌਰ ਹੌਸਲਾ ਵਧਾਇਆ
🎬 Watch Now: Feature Video
ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਗੈਂਗਸਟਰਾਂ ਨੂੰ ਉਭਾਰ ਕਰ ਰਹੀ ਹੈ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿੱਚ ਪੰਜਾਬ ਸਰਕਾਰ ਪੂਰਨ ਤੌਰ ’ਤੇ ਜਿੰਮੇਵਾਰ ਹੈ ਜਿਸਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਦੇ ਉੱਪਰ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਵੀ. ਆਈ. ਪੀ. ਕਲਚਰ ਖਤਮ ਕਰਨ ਦਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੀ ਸਰਕਾਰ ਸਮੇਂ ਸਾਬਕਾ ਵਿਧਾਇਕਾਂ, ਸਮਾਜਸੇਵੀ ਅਤੇ ਕਲਾਕਾਰਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਅਤੇ ਉਨ੍ਹਾਂ ਦੇ ਨਾਂ ਨੂੰ ਜਨਤਕ ਕਰਕੇ ਗੈਂਗਸਟਰਾਂ ਦਾ ਸਿੱਧੇ ਤੌਰ ਹੌਸਲਾ ਵਧਾਇਆ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਆਪ ਆਪਣੀ ਸੁਰੱਖਿਆ ਦਾ ਧਿਆਨ ਰੱਖਣ ਕਿਉਂਕਿ ਪੰਜਾਬ ਸਰਕਾਰ ਅਮਨ ਸ਼ਾਂਤੀ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।