ਸ਼੍ਰੋਮਣੀ ਅਕਾਲੀ ਦਲ ਵੱਲੋਂ ਗੜ੍ਹਸ਼ੰਕਰ 'ਚ ਧਰਨਾ 5 ਨੂੰ - garhshankar
🎬 Watch Now: Feature Video
ਗੜ੍ਹਸ਼ੰਕਰ : ਖੇਤੀਵਾੜੀ ਬਿਲਾਂ ਨੂੰ ਰੱਦ ਕਰਵਾਉਣ ਦੇ ਸਬੰਧ ਵਿੱਚ ਅਕਾਲੀ ਦਲ ਵੱਲੋਂ ਗੜ੍ਹਸ਼ੰਕਰ ਵਿਖੇ 5 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਸਾਬਕਾ ਵਿਧਾਇਕ ਨੇ ਪੱਤਰਕਾਰਾਂ ਨੂੰ ਦਿੱਤੀ। ਇਸ ਮੌਕੇ ਭੁਲੇਵਾਲ ਰਾਠਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ 'ਚ ਧਰਨੇ ਦਿੱਤੇ ਜਾਣਗੇ ਇਸ ਦੇ ਮੱਦੇਨਜ਼ਰ ਗੜ੍ਹਸ਼ੰਕਰ ਦੇ ਬੰਗਾਂ ਚੌਂਕ ਦੇ ਵਿੱਚ ਧਰਨਾ ਦਿੱਤਾ ਜਾਵੇਗਾ। ਸੁਰਿੰਦਰ ਸਿੰਘ ਨੇ ਕਿਹਾ ਕਿ ਸੈਂਟਰ ਦੀ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀਵਾੜੀ ਬਿਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਬਦੌਲਤ ਪਾਸ ਹੋਏ ਹਨ, ਜਿਸ ਦੇ ਕਾਰਨ ਇਨ੍ਹਾਂ ਪਾਰਟੀ ਦੇ ਖਿਲਾਫ ਧਰਨੇ ਦਿੱਤੇ ਜਾਣਗੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।