ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰੂ ਘਰ ’ਚ ਲੱਗੀਆਂ ਰੌਣਕਾਂ - e Sangat celebrated the foundation day of Sri Anandpur Sahib
🎬 Watch Now: Feature Video
ਰੂਪਨਗਰ: ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ 19 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡੀ ਸੀ ਜਿਸ ਯਾਦ ਨੂੰ ਮੁੜ ਤੋਂ ਤਾਜ਼ਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ 357ਵਾਂ ਸਥਾਪਨਾ ਦਿਵਸ ਧਾਰਮਿਕ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਕੇ ਮਹਿਲ, ਗੁਰਦੁਆਰਾ ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਤਿਕਾਰ ਨਾਲ ਮਨਾਇਆ ਗਿਆ। ਜ਼ਿਕਰਯੋਗ ਹੈ ਕਿ 19 ਜੂਨ 1665 ਵਾਲੇ ਦਿਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚੱਕ ਮਾਤਾ ਨਾਨਕੀ ਪਿੰਡ ਜੋ ਕਿ ਬਾਅਦ ਵਿੱਚ ਮੱਕੋਵਾਲ ਤੇ ਫਿਰ ਸ੍ਰੀ ਆਨੰਦਪੁਰ ਸਾਹਿਬ ਦੇ ਨਾਮ ਜਾਣਿਆ ਜਾਣ ਲੱਗਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਬਰਸੋਈ ਧਰਤੀ ਇਸ ਗੁਰੂ ਕੀ ਨਗਰੀ ਦਾ ਸਥਾਪਨਾ ਦਿਵਸ ਮਨਾਉਣ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ’ਤੇ ਸ਼ਰਧਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੇ ਨਾਲ ਨਾਲ ਸਿੱਖ ਪੰਥ ਦੀ ਉੱਘੀਆ ਸ਼ਖ਼ਸੀਅਤਾਂ ਵੱਲੋਂ ਧਾਰਮਿਕ ਸਮਾਮਗਾਂ ਵਿੱਚ ਸ਼ਿਰਕਤ ਕੀਤੀ ਗਈ ਹੈ।