ਸ਼੍ਰੋਮਣੀ ਕਮੇਟੀ ਵੱਲੋਂ ਕਿਰਨ ਬੇਦੀ ਖ਼ਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ- ਸਕੱਤਰ ਪ੍ਰਤਾਪ ਸਿੰਘ - legal action against Kiran Bedi
🎬 Watch Now: Feature Video
ਅੰਮ੍ਰਿਤਸਰ: ਸਾਬਕਾ ਆਈਪੀਐਸ ਅਫ਼ਸਰ ਕਿਰਨ ਬੇਦੀ ਵੱਲੋਂ ਸਿੱਖਾਂ ਪ੍ਰਤੀ ਕੀਤੀ ਗਈ ਟਿੱਪਣੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਸਖ਼ਤ ਸਬਦਾਂ ਵਿਚ ਨਿੰਦਾ ਕੀਤੀ ਹੈ। ਵਧੀਕ ਸਕੱਤਰ ਨੇ ਕਿਹਾ ਕਿ ਕਿਰਨ ਬੇਦੀ ਨੂੰ ਸਿੱਖ ਇਤਿਹਾਸ ਪੜ੍ਹਨਾ ਚਾਹੀਦਾ ਹੈ ਤਾਂ ਜੋ ਉਸ ਨੂੰ ਪਤਾ ਲਗ ਸਕੇ ਕਿ ਅਬਦਾਲੀ ਦੇ ਰਾਜ ਸਮੇਂ ਜਦੋਂ ਧਾੜਵੀ ਹਿੰਦੋਸਤਾਨ ’ਤੇ ਹਮਲਾ ਕਰਕੇ ਇੱਥੋਂ ਦਾ ਕੀਮਤੀ ਸਮਾਨ ਅਤੇ ਔਰਤਾਂ ਨੂੰ ਗਜਨੀ ਦੇ ਬਜ਼ਾਰਾਂ ਵਿਚ ਵੇਚਣ ਲਈ ਲੁੱਟ ਕੇ ਲੈ ਜਾਂਦੇ ਸਨ ਤਾਂ ਲੋਕਾਂ ਦੀ ਰਖਵਾਲੀ ਲਈ ਸਦਾ ਤੱਤਪਰ ਰਹਿਣ ਵਾਲੇ ਸਿੰਘ ਰਾਤ 12 ਵਜੇ ਧਾੜਵੀਆਂ ’ਤੇ ਹਮਲਾ ਕਰਕੇ ਲੁੱਟ ਦਾ ਸਮਾਨ ਅਤੇ ਔਰਤਾਂ ਨੂੰ ਛੁੱਡਵਾ ਕੇ ਉਨ੍ਹਾਂ ਦੇ ਘਰੋ-ਘਰੀ ਪਹੁੰਚਾਉਂਦੇ ਸਨ। ਉਨ੍ਹਾਂ ਕਿਹਾ ਕਿ ਕਿਰਨ ਬੇਦੀ ਦਾ ਮੂਲ ਪੰਜਾਬ ਨਾਲ ਜੁੜਦਾ ਹੈ ਇਸ ਲਈ ਉਸਨੂੰ ਸਿੱਖਾਂ ਦੇ ਇਤਿਹਾਸ ਬਾਰੇ ਸਮਝ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਰਨ ਬੇਦੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ ਤਾਂ ਜੋ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।