ਸੜਕ ਦੀ ਖਸਤਾ ਹਾਲਤ ਕਾਰਨ ਦੁਕਾਨਦਾਰਾਂ ਨੇ ਅਣਮਿੱਥੇ ਸਮੇਂ ਲਈ ਆਇਆ ਧਰਨਾ - ਸੜਕ ਦੀ ਖਸਤਾ ਹਾਲਤ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਜਲੰਧਰ ਮਾਰਗ ’ਤੇ ਪੈਂਦੇ ਅੱਡਾ ਨਸਰਾਲਾ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸ਼ਾਸਨ ਨੇ ਉਨ੍ਹਾਂ ਦੀ ਨਾ ਸੁਣੀ ਤਾਂ ਆਉਣ ਵਾਲੇ ਸਮੇਂ ਚ ਸੰਘਰਸ਼ ਹੋਰ ਵੀ ਤੀਖਾ ਕੀਤਾ ਜਾਵੇਗਾ। ਇਸ ਦੌਰਾਨ ਪ੍ਰਦਰਸ਼ਨਕਾਰੀ ਦੁਕਾਨਦਾਰਾਂ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਨਸਰਾਲਾ ਰੋਡ ਦੀ ਖਸਤਾ ਹਾਲਤ ਹੈ ਜਿਸ ਕਾਰਨ ਸੜਕ ’ਤੇ ਰੋਜ਼ਾਨਾ ਹਾਦਸੇ ਵੀ ਵਾਪਰਦੇ ਅਤੇ ਦੁਕਾਨਦਾਰਾਂ ਦਾ ਕੰਮ ਵੀ ਪੂਰਾ ਠੱਪ ਹੋ ਚੁੱਕਾ ਹੈ, ਪਰ ਬਾਵਜੂਦ ਇਸਦੇ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨ ’ਤੇ ਕੋਈ ਜੂੰ ਨਹੀਂ ਸਰਕ ਰਹੀ ਹੈ ਅਤੇ ਲਾਅਰੇ ਹੀ ਲਗਾਏ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਵਲੋਂ ਦੁਖੀ ਹੋ ਕੇ ਪੱਕਾਂ ਹੀ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਗਿਆ ਹੈ।