ਬਠਿੰਡਾ ਦੇ ਮੰਦਰ ਵਿੱਚ ਸਥਾਪਤ ਕੀਤੀ ਗਈ ਸ੍ਰੀ ਗਣੇਸ਼ ਜੀ ਦੀ ਮੂਰਤੀ - Ganesh Chaturthi 2022
🎬 Watch Now: Feature Video
ਸ੍ਰੀ ਗਣੇਸ਼ ਚਤੁਰਥੀ ਦੇ ਚਲਦਿਆਂ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਮੰਦਰਾ ਘਰਾਂ ਅਤੇ ਮੁਹੱਲਿਆਂ ਵਿਚ ਸ੍ਰੀ ਗਣੇਸ਼ ਜੀ ਦੀ ਮੂਰਤੀ ਸਥਾਪਤ ਕੀਤੀ ਗਈ। ਇਸ ਮੌਕੇ ਜਿੱਥੇ ਇਕੱਠੇ ਹੋਏ ਲੋਕਾਂ ਵੱਲੋਂ ਸ੍ਰੀ ਗਣੇਸ਼ ਜੀ ਦੀ ਪੂਜਾ ਅਰਚਨਾ ਕੀਤੀ ਗਈ ਉੱਥੇ ਹੀ ਆਰਤੀ ਕਰਨ ਉਪਰੰਤ ਪ੍ਰਸ਼ਾਦ ਵੰਡਿਆ ਗਿਆ। ਬਠਿੰਡਾ ਵਿੱਚ ਮੰਦਰ ਦੇ ਪ੍ਰਬੰਧਕਾਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਵੱਲੋਂ ਸ੍ਰੀ ਗਣੇਸ਼ ਜੀ ਦੀ ਮੂਰਤੀ ਸਥਾਪਤ ਕੀਤੀ ਗਈ ਹੈ ਅਤੇ ਪੂਜਾ ਕੀਤੀ ਗਈ। ਨਾਲ ਹੀ ਜਨਜੀਵਨ ਦੇ ਲਈ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ ਹੈ। ਦੂਜੇ ਪਾਸੇ ਮੰਦਰ ਦੇ ਪੁਜਾਰੀ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੰਦਰ ਵਿਚ ਸ਼੍ਰੀ ਗਣੇਸ਼ ਜੀ ਦੀ ਮੂਰਤੀ ਸਥਾਪਤ ਕੀਤੀ ਗਈ ਹੈ ਅਤੇ ਸਵੇਰ ਸ਼ਾਮ ਇੱਥੇ ਪੂਜਾ ਅਰਚਨਾ ਅਤੇ ਆਰਤੀ ਹੋਵੇਗੀ। ਉਪਰੰਤ ਪ੍ਰਸ਼ਾਦ ਵੰਡਿਆ ਜਾਵੇਗਾ ਅਤੇ ਅੱਠ ਅਗਸਤ ਨੂੰ ਬਠਿੰਡਾ ਦੀ ਸਰਹਿੰਦ ਨਹਿਰ ਵਿਖੇ ਸ੍ਰੀ ਗਣਪਤੀ ਮਹਾਰਾਜ ਦਾ ਵਿਸਰਜਨ ਕੀਤਾ ਜਾਵੇਗਾ ਅਤੇ ਆਉਂਦੇ ਸਾਲ ਮੁੜ ਆਉਣ ਦੀ ਕਾਮਨਾ ਕੀਤੀ ਜਾਵੇਗੀ।