ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਇਸ ਮੌਕੇ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਾਤ-ਪਾਤ ਅਤੇ ਭੇਦਭਾਵ ਦਾ ਖੰਡਨ ਕਰਕੇ ਲੋਕਾਂ ਨੂੰ ਸਚਾਈ ਦੇ ਰਾਹ 'ਤੇ ਚੱਲਣ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਗੁਰੂਆਂ ਵੱਲੋਂ ਦਿਖਾਏ ਰਾਹ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਅਤੇ ਨੌਜਵਾਨਾਂ ਨੂੰ ਸਿੱਖੀ ਤੇ ਗੁਰੂ ਇਤਿਹਾਸ ਨਾਲ ਜੋੜਨ ਲਈ ਲਗਾਤਾਰ ਪ੍ਰਚਾਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।