ਗੈਂਗਸਟਰਾਂ ਉੱਤੇ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਗੁੰਡਾਗਰਦੀ ਅਤੇ ਰਾਜਨੀਤੀ ਦਾ ਗੱਠਜੋੜ - ਬਲਕੌਰ ਸਿੰਘ ਗੁੰਡਾਗਰਦੀ ਅਤੇ ਰਾਜਨੀਤੀ ਦਾ ਗੱਠਜੋੜ
🎬 Watch Now: Feature Video
ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋ ਐਤਵਾਰ ਦੇ ਦਿਨ ਆਪਣੇ ਘਰ ਸਿੱਧੂ ਦੇ ਪ੍ਰਸੰਸਕਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੇ ਤੱਕ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਗੈਂਗਸਟਰਾਂ ਨੂੰ ਇੰਨੀ ਜ਼ਿਆਦਾ ਸੁਰੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਗੁੰਡਾਗਰਦੀ ਅਤੇ ਰਾਜਨੀਤੀ ਦਾ ਗੱਠਜੋੜ (moose wala father said politics gangsters alliance) ਹੈ, ਜਿਸ ਦੀ ਭੇਂਟ ਸਿੱਧੂ ਚੜਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੇ ਵਿੱਚ ਬੈਠੇ ਸਿੱਧੂ ਦੀ ਸਾਜ਼ਿਸ਼ ਰਚਣ ਵਾਲੇ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਚੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿੱਧੂ ਦੇ ਅਸਲ ਕਾਤਲ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ ਉਦੋਂ ਤੱਕ ਇਨਸਾਫ਼ ਨਹੀਂ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੋ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ ਇਹ ਸਭ ਕਿਰਾਏ ਦੇ ਸਨ।