ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦਾ ਚਸ਼ਮਦੀਦ ਆਇਆ ਸਾਹਮਣੇ, ਦੋਸਤਾਂ ਉੱਤੇ ਚੁੱਕੇ ਸਵਾਲ - Sidhu Moosewala update news
🎬 Watch Now: Feature Video
ਮਾਨਸਾ ਦੇ ਪਿੰਡ ਜਵਾਹਰਕੇ ਵਿਖੇ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਮਾਮਲੇ ਨੂੰ ਦੋ ਮਹੀਨਿਆਂ ਤੋਂ ਵੀ ਜਿਆਦਾ ਦਾ ਸਮਾਂ ਹੋ ਚੁੱਕਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਕਈ ਮੁਲਜ਼ਮਾਂ ਅਤੇ ਸ਼ੂਟਰਾ ਨੂੰ ਕਾਬੂ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਪਿੰਡ ਜਵਾਹਰਕੇ ਦੇ ਸਾਬਕਾ ਫੌਜੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਥਾਰ ਚ ਬੈਠੇ ਉਸਦੇ ਦੋਸਤਾਂ ਉਤੇ ਸਵਾਲ ਚੁੱਕੇ ਹਨ। ਚਸ਼ਮਦੀਦ ਨੇ ਕਿਹਾ ਕਿ ਸਾਰਾ ਘਟਨਾਕ੍ਰਮ ਉਨ੍ਹਾਂ ਦੇ ਅੱਖਾਂ ਦੇ ਸਾਹਮਣੇ ਹੋਇਆ ਹੈ। ਉਨ੍ਹਾਂ ਨੇ ਕੁਝ ਮਿੰਟਾਂ ਤੱਕ ਥਾਰ ਦਾ ਦਰਵਾਜ਼ਾ ਖੋਲ੍ਹਿਆ ਨਹੀਂ ਸੀ। ਨਾਲ ਹੀ ਚਸ਼ਮਦੀਦ ਨੇ ਕਿਹਾ ਕਿ ਜੇਕਰ ਪੁਲਿਸ ਨੇ ਸਮੇਂ ਸਿਰ ਨਾਕੇਬੰਦੀ ਕਰ ਦਿੱਤੀ ਹੁੰਦੀ ਤਾਂ ਮੁਲਜ਼ਮ ਕਾਬੂ ਕੀਤੇ ਜਾ ਸਕਦੇ ਸੀ।