ਸਿੱਧੂ ਮੂਸੇਵਾਲਾ ਕਤਲਕਾਂਡ: ਆਲਟੋ ਕਾਰ ਖੋਹਣ ਦੇ ਮਾਮਲੇ ’ਚ ਪ੍ਰਿਅਵਰਤ ਫੌਜੀ ਸਣੇ 4 ਦਾ ਮਿਲਿਆ 3 ਦਿਨ ਦਾ ਪੁਲਿਸ ਰਿਮਾਂਡ - Sidhu Moosewala murder case
🎬 Watch Now: Feature Video
ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪ੍ਰਿਅਵਰਤ ਫੌਜੀ, ਕਸ਼ਿਸ਼, ਕੇਸ਼ਵ ਅਤੇ ਦੀਪਕ ਟੀਨੂੰ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਤੋਂ ਗ੍ਰਿਫਤਾਰ ਕਰ ਸਿੱਧੂ ਮੂਸੇ ਵਾਲਾ ਨੂੰ ਕਤਲ ਕਰਨ ਵਾਲੇ ਦਿਨ ਆਲਟੋ ਕਾਰ ਖੋਹਣ ਵਾਲੇ ਮਾਮਲੇ ਵਿਚ ਲਿਆ ਕੇ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਮਾਨਸਾ ਦੀ ਸਦਰ ਪੁਲਿਸ ਨੂੰ 3 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ ਅਤੇ 29 ਜੁਲਾਈ ਨੂੰ ਦੁਬਾਰਾ ਫਿਰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਕੱਲ੍ਹ ਸਵੇਰੇ ਬੁੱਧਵਾਰ ਨੂੰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ ਪੰਜ ਦਿਨਾਂ ਰਿਮਾਂਡ ਦਾ ਖ਼ਤਮ ਹੋ ਰਿਹਾ ਅਤੇ ਇਨ੍ਹਾਂ ਨੂੰ ਵੀ ਸਵੇਰੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।