ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮੁੜ ਪੰਜ ਦਿਨਾਂ ਪੁਲਿਸ ਰਿਮਾਂਡ - Jaggu Bhagwanpuria remanded in police custody
🎬 Watch Now: Feature Video
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸੱਤ ਦਿਨਾਂ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਵੱਲੋਂ ਜੱਗੂ ਭਗਵਾਨਪੁਰੀਆ ਦਾ ਮਾਨਸਾ ਪੁਲਿਸ ਨੂੰ ਮੁੜ ਤੋਂ ਪੰਜ ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮਾਨਸਾ ਪੁਲਿਸ ਵੱਲੋਂ ਬੀਤੇ ਦਿਨੀਂ ਦਿੱਲੀ ਤੋਂ ਸਿੱਧੂ ਮੁਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਪ੍ਰਿਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਲਿਆਂਦਾ ਗਿਆ ਸੀ ਅਤੇ ਇਨ੍ਹਾਂ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਆਹਮਣੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।