ਸਿੱਧੂ ਮੂਸੇਵਾਲਾ ਕਤਲਕਾਂਡ: ਅੰਕਿਤ ਤੇ ਸਚਿਨ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜਿਆ - ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ ਪੁਲਿਸ ਰਿਮਾਂਡ
🎬 Watch Now: Feature Video
ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅੱਪ ਕਰਵਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮਾਨਸਾ ਅਦਾਲਤ ਵੱਲੋਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।