ਵਿਸਾਖੀ ਮੌਕੇ ਗੁਰਦੁਆਰਾ ਹਰੀਆਂ ਬੇਲਾਂ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ - ਗੁਰਦੁਆਰਾ ਹਰੀਆਂ ਬੇਲਾਂ ਸਾਹਿਬ
🎬 Watch Now: Feature Video
ਹੁਸ਼ਿਆਰਪੁਰ: ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਹੁਸਿਆਰਪੁਰ ਚੰਡੀਗੜ੍ਹ ਮਾਰਗ ’ਤੇ ਸਥਿਤ ਗੁਰਦੁਆਰਾ ਹਰੀਆਂ ਬੇਲਾਂ ਸਾਹਿਬ ਵਿਖੇ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਬੇਲਾਂ ਵਾਲਿਆਂ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਪੰਥ ਪ੍ਰਸਿੱਧ ਰਾਗੀ ਢਾਡੀ ਜਥਿਆਂ ਵਲੋਂ ਹਾਜ਼ਰ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ ਵਾਲਿਆਂ ਨੇ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਹੋਇਆ ਗੁਰੂ ਲੜ ਲੱਗਣ ਦੀ ਅਪੀਲ ਕੀਤੀ। ਨਾਲ ਹੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਪਤਿਤਪੁਣੇ ਤੋਂ ਦੂਰ ਰਹਿ ਕੇ ਗੁਰੂਆਂ ਦੁਆਰਾ ਦਰਸਾਏ ਗਏ ਮਾਰਗਾਂ ਤੇ ਚੱਲ ਕੇ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਸਮਾਗਮ ਚ ਦੇਸ਼ ਵਿਦੇਸ਼ ਤੋਂ ਵੀ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਗਏ।
TAGGED:
ਗੁਰਦੁਆਰਾ ਹਰੀਆਂ ਬੇਲਾਂ ਸਾਹਿਬ