4 ਜੁਲਾਈ 1955 ਦੀ ਘਟਨਾ ਦੇ ਖ਼ਿਲਾਫ਼ ਸਿੱਖ ਜਥੇਬੰਦੀਆਂ ਦਾ ਰੋਸ ਮਾਰਚ - ਸਿੱਖ ਜਥੇਬੰਦੀਆਂ ਦਾ ਰੋਸ ਮਾਰਚ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15733006-802-15733006-1656929489970.jpg)
ਅੰਮ੍ਰਿਤਸਰ: 4 ਜੁਲਾਈ 1955 ਦੀ ਘਟਨਾ ਦੇ ਖ਼ਿਲਾਫ਼ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਘਟਨਾ ਦੀ ਯਾਦ ਵਿੱਚ ਅੰਮ੍ਰਿਤਸਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੱਢਿਆ ਗਿਆ ਹੈ। ਇਹ ਰੋਸ ਮਾਰਚ ਸਿੱਖ ਜਥੇਬੰਦੀਆਂ ਵੱਲੋਂ ਸੰਤੋਖਸਰ ਦੇ ਗੁਰਦੁਆਰਾ ਟਾਹਲੀ ਸਾਹਿਬ ਤੋਂ ਲੈਕੇ ਅਕਾਲ ਤਖ਼ਤ ਸਾਹਿਬ ਤੱਕ ਕੱਢਿਆ ਗਿਆ ਹੈ। ਇਸ ਰੋਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 4 ਜੁਲਾਈ 1955 ਦਾ ਸਾਕਾ ਨਾ ਭੁੱਲਣਯੋਗ ਹੈ। ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਇਸ ਦਿਨ ਸ੍ਰੀ ਦਰਬਾਰ ਸਾਹਿਬ ਉੱਪਰ ਹਮਲਾ ਕਰਕੇ ਸਿੱਖਾਂ ਉੱਪਰ ਜ਼ੁਲਮ ਢਾਹਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਜ਼ੁਲਮ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।