ਨਾਭਾ ਰੇਲਵੇ ਟਰੈਕ ਜਾਮ, ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ - ਨਾਭਾ ਰੇਲਵੇ ਟਰੈਕ ਜਾਮ
🎬 Watch Now: Feature Video
ਪਟਿਆਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਰੇਲਵੇ ਟਰੈਕ ਅਤੇ ਸੜਕ ਨੂੰ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਨਾਭਾ ਦੀਆਂ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਨਾਭਾ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਵਿਖਾਈ ਦਿੱਤਾ। ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੇ ਵੱਲੋਂ ਨਾਭਾ ਰੇਲਵੇ ਟਰੈਕ ਨੂੰ ਜਾਮ ਕਰਕੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ। ਉਨ੍ਹਾਂ ਕਿਹਾ ਕਿ ਅਸੀਂ ਹਰ ਹਾਲਤ ਦੇ ਵਿੱਚ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਕੇ ਕੇ ਹੀ ਰਹਾਂਗੇ। ਉੱਥੇ ਹੀ ਨਾਭਾ ਵਪਾਰ ਮੰਡਲ ਨੇ ਵੀ ਕਿਸਾਨਾਂ ਦੇ ਸਮਰਥਨ ਦੇ ਵਿੱਚ ਸ਼ਾਮਲ ਹੋਏ ਤੇ ਨਾਭਾ ਦੇ ਸਾਰੇ ਬਾਜ਼ਾਰਾਂ ਮੁਕੰਮਲ ਤੌਰ 'ਤੇ ਬੰਦ ਕੀਤਾ ਗਿਆ।