Snatch:ਲੁੱਟਖੋਹ ਕਰਨ ਵਾਲੇ ਦੋ ਨੌਜਵਾਨ ਕਾਬੂ - Pistol
🎬 Watch Now: Feature Video
ਜਲੰਧਰ:ਕਸਬਾ ਫਿਲੌਰ ਵਿਖੇ ਬੀਤੀ ਦਿਨੀਂ ਲੁੱਟਖੋਹ (Snatch) ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਸਨ।ਪੁਲਿਸ ਨੇ ਲੁੱਟਖੋਹ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।ਇਸ ਬਾਰੇ ਪੁਲਿਸ ਅਧਿਕਾਰੀ ਸੰਜੀਵ ਕਪੂਰ ਦਾ ਕਹਿਣਾ ਹੈ ਕਿ ਲੁੱਟਖੋਹ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਇਹਨਾਂ ਕੋਲੋਂ 2 ਦਾਤਰ ਅਤੇ ਇਕ ਖਿਡੌਣਾ ਪਿਸਤੌਲ (Pistol)ਬਰਾਮਦ ਕੀਤਾ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਉਰਫ ਬਿੱਲਾ ਪੁੱਤਰ ਭਾਰਤ ਸਿੰਘ ਵਾਸੀ ਮੁਹੱਲਾ ਰਵਿਦਾਸਪੁਰਾ ਫਿਲੌਰ ਅਤੇ ਰਮਨ ਕੁਮਾਰ ਪੁੱਤਰ ਰਣਜੀਤ ਰਾਮ ਪੁੱਤਰ ਮੁਹੱਲਾ ਰਾਮਗੜ੍ਹ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਉਤੇ ਧਾਰਾ 379 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।