ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ 'ਚ ਲਾਇਆ ਜਨਤਾ ਦਰਬਾਰ - ਸੋਮ ਪ੍ਰਕਾਸ਼ ਦਾ ਹੁਸ਼ਿਆਰਪੁਰ ਵਿੱਚ ਜਨਤਾ ਦਰਬਾਰ
🎬 Watch Now: Feature Video
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਵਿੱਚ ਜਨਤਾ ਦਰਬਾਰ ਲਾਇਆ, ਜਿਸ ਵਿੱਚ ਜਨਤਾ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਤੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਜਨਤਾ ਦਰਬਾਰ ਨਾਲ ਉਨ੍ਹਾਂ ਦਾ ਉਪਰਾਲਾ ਜਨਤਾ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਪੰਜਾਬ ਸਰਕਾਰ ਦੇ ਬਜਟ ਬਾਰੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਫੇਲ੍ਹ ਅਤੇ ਝੂਠੇ ਲਾਰਿਆਂ ਦੀ ਸਰਕਾਰ ਹੈ। ਲੋਕ ਇਸ ਤੋਂ ਨਿਰਾਸ਼ ਹੋ ਚੁੱਕੇ ਹਨ। ਇਸ ਦੇ ਬਜਟ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ।