ਬਦਮਾਸ਼ਾਂ ਨੇ ਘਰ ’ਤੇ ਹਮਲਾ ਕਰ ਕੀਤੀ ਭੰਨਤੋੜ, ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ - ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ
🎬 Watch Now: Feature Video
ਤਰਨਤਾਰਨ: ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਕਲਾਂ ਵਿਖੇ ਇੱਕ ਘਰ ’ਚ ਕੁਝ ਵਿਅਕਤੀਆਂ ਵੱਲੋਂ ਵੜ ਕੇ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਤੇ ਹਮਲਾ ਕੀਤਾ ਸੀ ਉਨ੍ਹਾਂ ਨਾਲ ਪਹਿਲਾਂ ਵੀ ਝਗੜਾ ਹੋਇਆ ਸੀ ਪਰ ਉਸ ਦੌਰਾਨ ਰਾਜ਼ੀਨਾਮਾ ਹੋ ਚੁੱਕਾ ਸੀ ਪਰ ਬੀਤੇ ਦਿਨ ਮੁੜ ਤੋਂ ਉਨ੍ਹਾਂ ਵੱਲੋਂ ਉਨ੍ਹਾਂ ਦੇ ਘਰ ਦੀ ਭੰਨਤੋੜ ਕੀਤੀ ਗਈ। ਪੀੜਤ ਪਰਿਵਾਰ ਨੇ ਗੁੰਡਾਗਰਦੀ ਦੇ ਇਲਜ਼ਾਮ ਲਗਾਉਂਦੇ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਉੱਥੇ ਦੂਜੇ ਪਾਸ ਪਿੰਡ ਦੇ ਸਰਪੰਚ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ’ਚ ਲਗਾਤਾਰ ਇਹ ਕੰਮ ਹੋ ਰਿਹਾ ਹੈ। ਪਰ ਪ੍ਰਸ਼ਾਸਨ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ। ਫਿਲਹਾਲ ਮਾਮਲੇ ਸਬੰਧੀ ਥਾਣੇ ਚ ਦਰਖਾਸਤ ਦਿੱਤੀ ਗਈ ਹੈ।