ਪੰਜਾਬ ਦੇ ਸਪੀਕਰ ਕੁਲਤਾਰ ਸੰਧਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - ਪੰਜਾਬ ਦੇ ਵਿੱਚ ਲਾਅ ਐਂਡ ਆਰਡਰ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of the Punjab Vidhan Sabha) ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਵਾਅਦੇ ਪੰਜਾਬੀਆਂ ਦੇ ਨਾਲ ਕੀਤੇ ਗਏ ਹਨ ਉਹ ਬਹੁਤ ਜਲਦ ਪੂਰੇ ਕੀਤੇ ਜਾਣਗੇ। ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ (Law and order in Punjab) ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਜਿਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ 75 ਸਾਲ ਤੋਂ ਇਹ ਤਾਣੀ ਪੂਰੀ ਤਰ੍ਹਾਂ ਉਲਝੀ ਪਈ ਸੀ ਜਿਸ ਨੂੰ ਸੁਲਝਾਉਣ ਲਈ ਕੁਝ ਤਾਂ ਸਮਾਂ ਲੱਗੇਗਾ, ਪਰ ਬਹੁਤ ਜਲਦ ਪੰਜਾਬ ਦੇ ਹਾਲਾਤ ਬਿਹਤਰ ਕਰ ਦਿੱਤੇ ਜਾਣਗੇ।