ਸਿੱਖ ਲੜਕੀ ਦੇ ਅਗਵਾ ਮਾਮਲੇ ਵਿੱਚ ਜਥੇਦਾਰ ਨੇ ਪਾਕਿਸਤਾਨ ਨੂੰ ਕੀਤੀ ਇਹ ਅਪੀਲ - girl kidnapped from Khyber Pakhtoon Pakistan
🎬 Watch Now: Feature Video
ਬਠਿੰਡਾ ਵਿਖੇ ਪਾਕਿਸਤਾਨ ਦੇ ਖੈਬਰ ਪਖਤੂਨ ਤੋਂ ਅਗਵਾ ਕੀਤੀ ਗਈ ਲੜਕੀ ਦੇ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਲੜਕੀ ਦੇ ਅਗਵਾ ਹੋਣ ਦੇ ਮਾਮਲੇ ਉੱਤੇ ਜਥੇਦਾਰ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀ ਦਾ ਜਬਰਨ ਧਰਮ ਪਰਿਵਰਤਨ ਕਰਨਾ ਇਸ ਤੋਂ ਜਿਆਦਾ ਮਾੜੀ ਗੱਲ ਨਹੀਂ ਹੋ ਸਕਦੀ। ਜਥੇਦਾਰ ਨੇ ਕਿਹਾ ਕਿ ਇਸਲਾਮ ਵੀ ਇਸਦੀ ਇਜਾਜ਼ਤ ਨਹੀਂ ਦਿੰਦਾ ਹੈ ਕਿ ਕਿਸੇ ਨੂੰ ਬੰਦੂਕ ਦੀ ਨੋਕ ਉੱਤੇ ਅਗਵਾ ਕਰਕੇ ਉਸਦਾ ਧਰਮ ਪਰਿਵਰਤਨ ਕੀਤਾ ਜਾਵੇ। ਪਾਕਿਸਤਾਨ ਵਿੱਚ ਘੱਟ ਗਿਣਤੀ ਵਾਲੇ ਲੋਕਾਂ ਨੂੰ ਹਮੇਸ਼ਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਥੇਦਾਰ ਨੇ ਅਜਿਹੀਆਂ ਘਟਨਾਵਾਂ ਨੂੰ ਸਹੀ ਨਹੀਂ ਠਹਿਰਾਇਆ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਾਕਿਸਤਾਨ ਨੂੰ ਲੜਕੀ ਨੂੰ ਬਰਾਮਦ ਕਰਕੇ ਪਰਿਵਾਰ ਹਵਾਲੇ ਕਰਨ ਦੀ ਅਪੀਲ ਕੀਤੀ ਹੈ।