ਸ੍ਰੀ ਖਡੂਰ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ - ਸਮਾਜਿਕ ਦੂਰੀ
🎬 Watch Now: Feature Video
ਸ੍ਰੀ ਖਡੂਰ ਸਾਹਿਬ: ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਹਾੜੇ ਮੌਕੇ ਇਤਿਹਾਸਿਕ ਕਸਬਾ ਸ੍ਰੀ ਖਡੂਰ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਜੋੜ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ 'ਤੇ ਫੁੱਲਾਂ ਨਾਲ ਸਜਾਵਟ ਕੀਤੀ ਗਈ। ਇਸ ਪਵਿੱਤਰ ਦਿਹਾੜੇ 'ਤੇ ਵੱਡੀ ਗਿਣਤੀ 'ਚ ਸੰਗਤ ਨੇ ਗੁਰੂ ਘਰ ਮੱਥਾ ਟੇਕਿਆ। ਗੁਰਤਾਗੱਦੀ ਦਿਹਾੜੇ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਕੋਰੋਨਾ ਮਹਾਂਮਾਰੀ ਦੇ ਚੱਲਦੇ ਗੁਰਦੁਆਰਾ ਪ੍ਰਬੰਧਕਾਂ ਕਮੇਟੀ ਵੱਲੋਂ ਸੰਗਤ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਤੇ ਮਾਸਕ, ਸੈਨੇਟਾਈਜ਼ਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।