ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਤੀ ਦੀਪਮਾਲਾ - amritsar golden temple latest news
🎬 Watch Now: Feature Video
ਸ਼ਹਿਰ ਨੂੰ ਵਸਾਉਣ ਵਾਲੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਅਤੇ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਅਤੇ ਸ਼ਾਮ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਦੀਪਮਾਲਾ ਵੀ ਕੀਤੀ ਗਈ। ਦੇਸ਼ ਵਿਦੇਸ਼ ਤੋਂ ਆਈ ਸੰਗਤ ਇਸ ਨਜ਼ਾਰੇ ਨੂੰ ਵੇਖਣ ਲਈ ਪੁੱਜੀ ਸੀ। ਸਵੇਰੇ ਤੋਂ ਹੀ ਦਰਬਾਰ ਸਾਹਿਬ ਵਿਚ ਵੱਖ-ਵੱਖ ਰਾਗੀ ਜੱਥਿਆਂ ਵੱਲੋਂ ਅਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ, ਤੇ ਅਕਾਲ ਤਖ਼ਤ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਵੀ ਕੱਢਿਆ ਗਿਆ। ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਨਜ਼ਾਰਾ ਗੁਰੂ ਘਰ ਵਿੱਚ ਵੇਖ ਕੇ ਮਨ ਨੂੰ ਖੁਸ਼ੀ ਹੋਈ।