ਨਿਗਮ ਚੋਣਾਂ ਨੂੰ ਲੈ ਕੇ ਐਸਐਸਪੀ ਨੇ ਲਿਆ ਨੰਗਲ ਦਾ ਜਾਇਜ਼ਾ - SSP reviews Nangal
🎬 Watch Now: Feature Video
ਰੂਪਨਗਰ: ਨਿਗਮ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਤਰਕ ਨਜ਼ਰ ਆ ਰਿਹਾ ਹੈ। ਖਾਸ ਤੌਰ 'ਤੇ ਜੇਕਰ ਨੰਗਲ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਅਤੇ ਹਿਮਾਚਲ ਦੀ ਸਰਹੱਦ 'ਤੇ ਬਣੇ ਇਸ ਸ਼ਹਿਰ ਵਿਖੇ ਚੋਣਾਂ ਦੌਰਾਨ ਵਿਸ਼ੇਸ਼ ਤੋਰ 'ਤੇ ਪੁਲਿਸ ਵੱਲੋਂ ਪੈਣੀ ਨਜ਼ਰ ਰੱਖੀ ਜਾ ਰਹੀ ਹੈ। ਨਿਗਮ ਦੀਆਂ ਚੋਣਾਂ ਨੂੰ ਦੇਖਦੇ ਹੋਏ ਐਸਐਸਪੀ ਅਖਿਲ ਚੌਧਰੀ ਨੇ ਪੁਲਿਸ ਪਾਰਟੀ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਨੇ ਨੰਗਲ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਹੈ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਪਿੱਛੇ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਨਿਰਪੱਖ ਅਤੇ ਸੁਤੰਤਰ ਚੋਣਾਂ ਹੋ ਸਕੇ।