ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ - Indian Farmers Union BKU Sidhupur
🎬 Watch Now: Feature Video

ਅੰਮ੍ਰਿਤਸਰ: ਭਿੱਖੀਵਿੰਡ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਵਿਖੇ ਭਾਰਤੀ ਕਿਸਾਨ ਯੂਨੀਅਨ ਤੇ ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਸੂਬਾ ਕਮੇਟੀ ਦੇ ਪ੍ਰਧਾਨ (BKU President of Ekta Sidhupur State Committee) ਜਗਜੀਤ ਸਿੰਘ ਡੱਲੇਵਾਲ ਦੀ ਅਗਵਈ ‘ਚ ਇੱਕ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ ਹੈ। ਇਸ ਮੌਕੇ ਕਿਸਾਨ ਆਗੂਆਂ ਪੰਜਾਬ ਸਰਕਾਰ (Punjab Govt) ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਜਲਦ ਹੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।