ਭਗਵੰਤ ਮਾਨ ਸਰਕਾਰ ’ਤੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ, ਕਿਹਾ... - performance of Bhagwant Mann Government
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲ ਚਾਹੁੰਦੇ ਸੀ ਬਦਲ ਤਾਂ ਤੁਸੀ ਦੇਖ ਹੀ ਰਹੇ ਹੋ ਕੀ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਮਹੀਨਾ ਅਜੇ ਸਰਕਾਰ ਨੂੰ ਆਇਆਂ ਨੂੰ ਹੋਇਆ ਹੈ ਅਤੇ ਧਰਨੇ ਲੱਗਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਥੋੜ੍ਹਾ ਸਮਾਂ ਸਰਕਾਰ ਨੂੰ ਦੇਣਾ ਚਾਹੀਦਾ ਹੈ।ਸੁਰੱਖਿਆ ਵਾਪਸ ਲੈਣ ਦੇ ਮਸਲੇ ਉੱਪਰ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਸੁਰੱਖਿਆ ਵਾਪਸ ਲਈ ਗਈ ਹੈ ਇਹ ਕੋਈ ਸਿਆਣੀ ਗੱਲ ਨਹੀਂ ਹੈ ਤੇ ਪੰਜਾਬ ਦੇ ਹਾਲਾਤ ਠੀਕ ਨਹੀਂ ਹਨ ਰੋਜ਼ ਕੋਈ ਨਾ ਕੋਈ ਅਪਰਾਧਿਕ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ ਇਸ ਲਈ ਸਰਕਾਰ ਦਾ ਇਹ ਫੈਸਲਾ ਸਹੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਦਾ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਹੈ।