ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮ ਹੜਤਾਲ ’ਤੇ, 2 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ - ਠੇਕਾ ਮੁਲਾਜਮਾਂ ਵੱਲੋਂ ਹੜਤਾਲ
🎬 Watch Now: Feature Video
ਜਲੰਧਰ: ਸੂਬੇ ਭਰ ’ਚ ਪੰਜਾਬ ਦੇ ਅੰਦਰ ਅੱਜ ਤੋਂ ਪੰਜਾਬ ਰੋਡਵੇਸ, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸਫਰ ਕਰਨ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਲੰਧਰ ਵਿਖੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ’ਤੇ ਹੜਤਾਲ ਕੀਤੀ ਗਈ। ਇਸ ਸਬੰਧ ’ਚ ਪਨਬਸ, ਪੀਆਰਟੀਸੀ ਅਤੇ ਰੋਡਵੇਸ ਠੇਕਾ ਮੁਲਾਜਮ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਮਹਿੰਗਾਈ ਦਿਨੋਂ ਦਿਨ ਵੱਧ ਰਹੀ ਹੈ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਦੀ ਤਨਖਾਹ ਨਹੀਂ ਦਿੱਤੀ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਆਉਂਦੀਆਂ ਤਾਂ ਪੰਜਾਬ ਚ ਸਰਕਾਰੀ ਬੱਸਾਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਜਾਵੇਗਾ। ਜਿਸ ਕਾਰਨ ਲੋਕਾਂ ਨੂੰ ਜੋ ਵੀ ਪਰੇਸ਼ਾਨੀ ਹੋਵੇਗੀ ਉਸਦੀ ਜਿੰਮੇਵਾਰੀ ਸਰਕਾਰ ਹੋਵੇਗੀ।