ਡਾਕਟਰਾਂ ਵੱਲੋਂ 8 ਅਗਸਤ ਨੂੰ ਕੀਤੀ ਜਾਣ ਵਾਲੀ ਹੜਤਾਲ ਰੱਦ, ਵੇਖੋ ਵੀਡੀਓ - etv bharat
🎬 Watch Now: Feature Video
ਸਰਕਾਰ ਵੱਲੋਂ ਪਾਸ ਕੀਤਾ ਗਏ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਵਿਰੁੱਧ ਡਾਕਟਰਾਂ ਨੇ 8 ਅਗਸਤ ਨੂੰ ਜਲੰਧਰ ਵਿਖੇ ਕੀਤੇ ਜਾਣ ਵਾਲੀ ਹੜਤਾਲ ਨੂੰ ਰੱਦ ਕਰ ਦਿੱਤਾ ਹੈ। ਇਹ ਹੜਤਾਲ ਡਾਕਟਰਾਂ ਨੇ ਸਿਹਤ ਮੰਤਰੀ ਵੱਲੋਂ ਭਰੋਸਾ ਦਿਵਾਉਣ ਤੋਂ ਬਾਅਦ ਰੱਦ ਕੀਤੀ ਹੈ। ਪ੍ਰੈਸ ਕਲੱਬ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਡਾ. ਨਵਜੋਤ ਸਿੰਘ ਦਹੀਆ ਨੇ ਕਿਹਾ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਕੇਂਦਰ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਗਈ ਜਿਸ ਦੌਰਾਨ ਡਾ.ਹਰਸ਼ਵਰਧਨ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਜਲਦ ਹੀ ਇਸ 'ਤੇ ਮੁੜ ਵਿਚਾਰ ਕਰੇਗੀ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਡਾਕਟਰਾਂ ਨੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ।