ਮਹਿੰਗਾਈ ਖ਼ਿਲਾਫ਼ ਨੌਜਵਾਨ ਭਾਰਤ ਸਭਾ ਦਾ ਡੀਸੀ ਦਫਤਰ ਬਾਹਰ ਜ਼ੋਰਦਾਰ ਰੋਸ ਮੁਜ਼ਾਹਰਾ - strong protest held outside the DC office at Amritsar
🎬 Watch Now: Feature Video
ਅੰਮ੍ਰਿਤਸਰ: ਦੇਸ਼ ਭਰ ਵਿੱਚ ਵਧ ਰਹੀ ਮਹਿੰਗਾਈ ਨੂੰ ਲੈ ਕੇ ਜਿੱਥੇ ਸੂਬੇ ਭਰ ਵਿਚ ਨੌਜਵਾਨ ਭਾਰਤ ਸਭਾ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਡੀਸੀ ਦਫਤਰਾਂ ਵਿੱਚ ਮੰਗ ਪੱਤਰ ਦਿੱਤੇ ਜਾ ਰਹੇ ਹਨ। ਉਥੇ ਹੀ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇਣ ਪਹੁੰਚੇ ਆਗੂਆਂ ਵੱਲੋਂ ਡੀਸੀ ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਦਿਹਾੜੀਦਾਰ ਕਾਮਿਆਂ ਦੀ ਮਜ਼ਦੂਰੀ ਵਦਾਉਣ ਨੂੰ ਲੈਕੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਨੌਜਵਾਨ ਭਾਰਤੀ ਸਭਾ ਦੇ ਆਗੂ ਗਗਨ ਕੌਰ ਅਤੇ ਸਿਮਰਨ ਕੌਰ ਨੇ ਦੱਸਿਆ ਕਿ ਨੌਜਵਾਨ ਭਾਰਤ ਸਭਾ ਵੱਲੋਂ ਸਰਕਾਰ ਖਿਲਾਫ਼ ਵਧ ਰਹੀ ਮਹਿੰਗਾਈ ਨੂੰ ਦੇਖਦਿਆਂ ਜ਼ਿਲ੍ਹੇ ਦੇ ਡੀ ਸੀ ਦਫਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਮੰਗ ਪੱਤਰ ਦਿਤਾ ਗਿਆ ਹੈ।