ਕਣਕ ਦੀ ਨਾੜ ਨੂੰ ਲਗਾਈ ਜਾ ਰਹੀ ਅੱਗ, ਸਮਾਜ ਸੇਵੀ ਵੱਲੋਂ ਕਿਸਾਨਾਂ ਨੂੰ ਅਪੀਲ - ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15301048-967-15301048-1652702152126.jpg)
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਮਾਹਿਰਾਂ ਮੁਤਾਬਕ ਗਰਮੀ ਵਧਣ ਦਾ ਇੱਕ ਮੁੱਖ ਕਾਰਨ ਪੰਜਾਬ ਦੇ ਵਿੱਚ ਲਗਾਤਾਰ ਕਣਕ ਦੀ ਨਾੜ ਨੂੰ ਅੱਗ ਲਗਵਾਉਣਾ ਵੀ ਹੈ। ਪੰਜਾਬ ਦੇ ਵਿੱਚ ਲਗਾਤਾਰ ਖੇਤਾਂ ਵਿੱਚ ਕਣਕ ਦੀ ਨਾੜ ਨੂੰ ਲਗਾਈ ਜਾ ਰਹੀ, ਜਿਸ ਕਾਰਨ ਸੜਕੀ ਹਾਦਸੇ ਦੇ ਕਾਰਨ ਕੀਮਤੀ ਜਾਨਾਂ ਜਾ ਰਹੀਆਂ ਹਨ। ਗੜ੍ਹਸ਼ੰਕਰ ਦੇ ਬੰਗਾਂ ਰੋੜ ’ਤੇ ਖੇਤਾਂ ਵਿੱਚ ਕਿਸਾਨਾਂ ਵਲੋਂ ਅੱਗ ਲਗਾ ਕੇ ਕੁਦਰਤ ਦਾ ਸੰਤੁਲਨ ਵਿਗਾੜਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸਮਾਜਸੇਵੀ ਰਣਵੀਰ ਕੁਮਾਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਝੋਨੇ ਦੇ ਕਾਰਨ ਜ਼ਮੀਨੀ ਪਾਣੀ ਦਾ ਗ੍ਰਾਫ ਲਗਾਤਾਰ ਥੱਲੇ ਜਾ ਰਿਹਾ ਹੈ ਜਿਸਦੇ ਲਈ ਉਨ੍ਹਾਂ ਨੂੰ ਝੋਨੇ ਨੂੰ ਛੱਡਕੇ ਹੋਰ ਫਸਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਣਕ ਦੀ ਨਾੜ ਨਾਲ ਲਗਵਾਉਣ ਦੇ ਨਾਲ ਦਰੱਖਤ ਨੁਕਸਾਨੇ ਜਾ ਰਹੇ ਹਨ ਅਤੇ ਲਗਾਤਰ ਹਾਦਸੇ ਹੋ ਰਹੇ ਹਨ, ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਲਈ ਬੂਟੇ ਲਗਵਾਉਣ ਚਾਹੀਦੇ ਹਨ।