ਮੂਸੇਵਾਲਾ ਦੇ ਕਾਤਲਾਂ ਦੀ ਗ੍ਰਿਫਤਾਰੀ ਨਾ ਹੋਣ ਨੂੰ ਲੈਕੇ ਨੌਜਵਾਨਾਂ ’ਚ ਭਾਰੀ ਰੋਸ, ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ - ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ
🎬 Watch Now: Feature Video
ਮਾਨਸਾ: ਆਲ ਇੰਡੀਅਨ ਸਟੂਡੈਂਟ ਯੂਨੀਅਨ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਮਾਨਸਾ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਤੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਤੱਕ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਰੋਸ ਮਾਰਚ ਕਰਦਿਆਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਅਤੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ। ਇਸ ਦੌਰਾਨ ਰੋਸ ਮਾਰਚ ਕੱਢ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਦੂਜੇ ਲੋਕਾਂ ਤੋਂ ਸੁਰੱਖਿਆ ਵਾਪਸ ਲੈ ਕੇ ਡਰਾਮਾ ਕਰ ਰਹੀ ਹੈ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਿੱਧੂ ਮੂਸੇਵਾਲਾ ਦੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰਨਗੇ।