ਸਕੂਲ ਕਾਲਜ ਬੰਦ ਕਰਨ ਦੇ ਵਿਰੋਧ 'ਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ - ਕਸਬਾ ਝੁਨੀਰ
🎬 Watch Now: Feature Video
ਮਾਨਸਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਕੂਲ ਕਾਲਜ ਬੰਦ ਕਰ ਦਿੱਤੇ ਗਏ। ਵਿਦਿਆਰਥੀਆਂ ਵੱਲੋਂ ਵੀ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਸਰਦੂਲਗੜ੍ਹ ਦੀ ਕਸਬਾ ਝੁਨੀਰ ਵਿਖੇ ਪੰਜਾਬ ਸਟੂਡੈਂਟ ਫੈਡਰੇਸ਼ਨ ਦੀ ਅਗਵਾਈ 'ਚ ਵਿਦਿਆਰਥੀਆਂ ਨੇ ਅਨਲਿਮਟਿਡ ਕਾਲਜ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਸਬੰਧੀ ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦਾ ਬਹਾਨਾ ਲਾ ਕੇ ਵਿਦਿਆਰਥੀ ਵਰਗ ਦੀ ਪੜ੍ਹਾਈ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਆਨਲਾਈਨ ਪੜ੍ਹਾਈ ਕਰਨਾ ਮੁਸ਼ਕਲ ਹੈ, ਜਦੋਂ ਕਿ ਸਰਕਾਰ ਆਫਲਾਈਨ ਹੀ ਕਲਾਸਾਂ ਲਗਾਵੇ ਤਾਂ ਕਿ ਵਿਦਿਆਰਥੀ ਚੰਗੀ ਪੜ੍ਹਾਈ ਕਰ ਸਕਣਾ। ਉਨ੍ਹਾਂ ਕਿਹਾ ਕਿ ਜੇਕਰ ਇੱਕ ਅਪ੍ਰੈਲ ਤੋਂ ਵਿਦਿਆਰਥੀਆਂ ਦੀ ਔਫ ਲੈਣ ਪੜ੍ਹਾਈ ਸਰਕਾਰ ਨੇ ਸ਼ੁਰੂ ਨਾ ਕਰਵਾਈ ਤਾਂ ਪੰਜਾਬ ਪੱਧਰੀ ਵਿਦਿਆਰਥੀਆਂ ਨੂੰ ਸੰਘਰਸ਼ ਸ਼ੁਰੂ ਕਰਨਾ ਪਵੇਗਾ।