ਵਿਦਿਆਰਥੀਆਂ ਨੇ ਜੀਐਨਡੀਯੂ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - ਗੁਰੂ ਨਾਨਕ ਦੇਵ ਯੂਨੀਵਰਸਿਟੀ
🎬 Watch Now: Feature Video
ਅੰਮ੍ਰਿਤਸਰ: ਵਿਦਿਆਰਥੀਆਂ ਨੇ ਕੋਰੋਨਾ ਕਾਲ ਦੌਰਾਨ ਉਨ੍ਹਾਂ ਦੀਆਂ ਆਨਲਾਈਨ ਕਲਾਸਾਂ ਲੱਗਦੀਆਂ ਰਹੀਆਂ ਹਨ। ਹਾਲਾਂਕਿ ਆਨਲਾਈਨ ਕਲਾਸਾਂ ਵਿੱਚ ਨੈੱਟਵਰਕ ਦੀ ਸਮੱਸਿਆ ਹੋਣ ਨਾਲ ਪੂਰੀ ਤਰ੍ਹਾਂ ਕਲਾਸਾਂ ਨਹੀਂ ਲੱਗ ਸਕਦੀਆਂ ਸਨ ਅਤੇ ਬਹੁਤ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਤਰ੍ਹਾਂ ਪੂਰੀ ਨਹੀਂ ਹੋਈ।ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੱਚਿਆਂ ਦੇ ਪੇਪਰ ਕਰਵਾਏ ਜਾ ਰਹੇ ਹਨ। ਵਿਦਿਆਰਥੀਆਂ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਪੂਰੀ ਤਰ੍ਹਾਂ ਪੂਰੀ ਨਾ ਹੋਣ ਕਰਕੇ ਉਹ ਪੇਪਰ ਨਹੀਂ ਦੇ ਸਕਦੇ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਅੰਦਰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇ ਬੱਚਿਆਂ ਦੇ ਰਹਿਣ ਲਈ ਹੋਸਟਲ 'ਚ ਵੀ ਪੂਰਾ ਪ੍ਰਬੰਧ ਨਹੀਂ ਹੈ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੇਪਰ ਵੀ ਆਨਲਾਈਨ ਹੀ ਕਰਵਾਏ ਜਾਣ।