ਵਿਦਿਆਰਥੀਆਂ ਨੇ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਕੱਢਿਆ ਰੋਸ ਮਾਰਚ - ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼
🎬 Watch Now: Feature Video
ਫ਼ਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਚੱਲ ਰਹੀ ਕਿਸਾਨ ਜਥੇਬੰਦੀਆਂ ਦੀ ਜੰਗ ਨੂੰ ਹੁੰਗਾਰਾ ਦਿੰਦੇ ਹੋਏ ਸਕੂਲਾਂ ਦੇ ਵਿਦਿਆਰਥੀਆਂ ਨੇ ਜ਼ੀਰਾ ਵਿੱਚ ਰੋਸ ਮਾਰਚ ਕੱਢਿਆ। ਕਿਸਾਨ ਆਗੂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਅੰਬਾਨੀ-ਅਡਾਨੀ ਦੇ ਇਸ਼ਾਰਿਆਂ 'ਤੇ ਕਿਸਾਨਾਂ ਨੂੰ ਅਤਿਵਾਦੀ ਤੇ ਹੋਰ ਨਾਂਅ ਨਾਲ ਪੁਕਾਰ ਰਹੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਜ਼ੁਲਮ ਢਾਹ ਰਹੀ ਹੈ, ਜਿਸ ਦਾ ਸਬੂਤ ਦਿੱਲੀ ਵਿੱਚ ਕੀਤੀ ਗਈ ਨਾਕੇਬੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਕਿਸਾਨ ਜਥੇਬੰਦੀਆਂ ਉੱਥੋਂ ਹਿੱਲਣ ਵਾਲੀਆਂ ਨਹੀਂ ਤੇ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।