ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਬਠਿੰਡਾ 'ਚ ਕੀਤੀ ਪ੍ਰੈਸ ਵਾਰਤਾ - ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ
🎬 Watch Now: Feature Video
ਬਠਿੰਡਾ: ਨਗਰ ਪੰਚਾਇਤ ਅਤੇ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਬਠਿੰਡਾ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਕੀਤੀ। ਉਨ੍ਹਾਂ ਕਾਂਗਰਸ ਪਾਰਟੀ ਦੇ ਉੱਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਵਿੱਚ ਹਮੇਸ਼ਾ ਧੱਕਾ ਕੀਤਾ ਹੈ। ਇਸ ਨੂੰ ਲੈ ਕੇ ਉਹ ਇਲੈਕਸ਼ਨ ਕਮਿਸ਼ਨ ਆਫ਼ ਪੰਜਾਬ ਅਤੇ ਸਾਰੇ ਅਧਿਕਾਰੀਆਂ ਨੂੰ ਬੇਨਤੀ ਕਰਦੇ ਹਨ ਕਿ ਚੋਣਾਂ ਵਿੱਚ ਦਖ਼ਲ ਦੇ ਕੇ ਨਿਰਪੱਖਤਾ ਦੇ ਨਾਲ ਕਰਵਾਈ ਜਾਵੇ। ਖੇਤੀ ਕਾਨੂੰਨ ਦੇ ਮੁੱਦੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕੇਂਦਰ ਸਰਕਾਰ ਹਰ ਵਾਰ ਮੀਟਿੰਗ ਵਿੱਚ ਕਿਸਾਨਾਂ ਨੂੰ ਨਿਰਾਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ 'ਤੇ ਹੋਣ ਜਾ ਰਹੀ ਕਿਸਾਨ ਟਰੈਕਟਰ ਪਰੇਡ ਸ਼ਾਂਤਮਈ ਢੰਗ ਨਾਲ ਕਰਨਾ ਚਾਹ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਤੋਂ ਹੁਣ ਡਰੀ ਹੋਈ ਹੈ।