thumbnail

By

Published : May 19, 2022, 4:42 PM IST

ETV Bharat / Videos

ਸਾਰੀ ਉਮਰ ਸੁਨੀਲ ਜਾਖੜ ਬੀਜੇਪੀ ਨੂੰ ਗਾਲ੍ਹਾਂ ਕੱਢਦੇ ਰਹੇ: ਸੁਖਬੀਰ ਬਾਦਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਦੀ ਪਲੇਠੀ ਮੀਟਿੰਗ ਦੇ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਅੰਮ੍ਰਿਤਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸਨ। ਮੀਟਿੰਗ ਤੋਂ ਬਾਹਰ ਆਉਣ ਉਪਰੰਤ ਜਦੋ ਪੱਤਰਕਾਰਾਂ ਨੇ ਉਨ੍ਹਾਂ ਨੂੰ ਸਵਾਲ ਕੀਤਾ ਕਿ ਸੁਨੀਲ ਜਾਖੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਰੀ ਉਮਰ ਤਾਂ ਸੁਨੀਲ ਜਾਖੜ ਬੀਜੇਪੀ ਨੂੰ ਗਾਲ੍ਹਾਂ ਕੱਢਦੇ ਰਹੇ ਤੇ ਅੱਜ ਜਦੋ ਕਾਂਗਰਸ ਨੇ ਬਾਹਰ ਕੀਤਾ ਤਾਂ ਉਨ੍ਹਾਂ ਨੇ ਬੀਜੇਪੀ ਦਾ ਪੱਲਾ ਫੜ੍ਹ ਲਿਆ। ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਹੋਈ 1 ਸਾਲ ਦੀ ਸਜ਼ਾ ਫੈਸਲੇ ਤੇ ਟਿੱਪਣੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੀੜਤ ਪਰਿਵਾਰ ਪਿਛਲੇ ਤਕਰੀਬਨ 34 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਿਹਾ ਸੀ, ਸਹੀ ਸ਼ਬਦਾਂ ਦੇ ਵਿੱਚ ਅੱਜ ਉਸ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ।

For All Latest Updates

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.