ਸੁਖਬੀਰ ਬਾਦਲ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ - ਨਾਗਰਿਕਤਾ ਸੋਧ ਕਾਨੂੰਨ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਖੁਸ਼ ਹਨ ਕਿ ਭਾਰਤ ਵਿੱਚ ਨਾਗਰਿਕ ਸੋਧ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਨੂੰ ਚਿੱਠੀ ਲਿਖਣਗੇ ਅਤੇ ਬੇਨਤੀ ਕਰਨਗੇ ਕਿ ਮੁਸਲਿਮ ਭਾਈਚਾਰੇ ਨੂੰ ਵੀ ਇਸ ਬਿੱਲ ਵਿੱਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਨਾਗਰਿਕਤਾ ਸੋਧ ਕਾਨੂੰਨ ਲਿਆਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਾ ਹੈ। ਉਨ੍ਹਾਂ ਨੇ ਕਿਹਾ ਇਹ ਕਾਨੂੰਨ ਲਾਗੂ ਹੋਣ ਨਾਲ ਲੰਮੇ ਸਮੇਂ ਤੋਂ ਪਾਕਿਸਤਾਨ ਤੋਂ ਆਏ ਸਿੱਖ ਤੇ ਹਿੰਦੂ ਅਤੇ ਹੋਰ ਭਾਏਚਾਰੇ ਦੇ ਸ਼ਰਨਾਰਥੀਆਂ ਨੂੰ ਨਾਗਰਕਿਤਾ ਮਿਲ ਜਾਵੇਗੀ। ਸੁਖਬੀਰ ਨੇ ਕਿਹਾ ਕਿ ਉਹ ਲੰਮੇ ਤੋਂ ਸਮੇਂ ਕੇਂਦਰ ਸਰਕਾਰ ਨੂੰ ਜੋ ਸਿੱਖ ਸ਼ਰਨਾਰਥੀ ਪੰਜਾਬ ਵਿੱਚ ਰਹਿ ਰਹੇ ਹਨ ਉਨ੍ਹਾਂ ਨਾਗਰਿਕਤਾ ਦੇਣ ਬਾਰੇ ਕਹਿ ਰਹੇ ਹਨ।