ਸੁਖਬੀਰ ਬਾਦਲ ਦੇ ਕਾਫਿਲੇ ਦਾ ਇਨਸਾਫ ਮੋਰਚੇ ਵੱਲੋਂ ਵਿਰੋਧ,ਪ੍ਰਦਰਸ਼ਨਕਾਰੀਆਂ ਨੇ ਵਿਖਾਈਆਂ ਕਾਲੀਆਂ ਝੰਡੀਆਂ - ਸੁਖਬੀਰ ਸਿੰਘ ਬਾਦਲ ਦਾ ਵਿਰੋਧ
🎬 Watch Now: Feature Video
ਐਚਐਸਜੀਪੀਸੀ (HSGPC) ਮਾਮਲੇ ਵਿਚ ਸੁਪਰੀਮ ਕੋਰਟ (Supreme Court ) ਦੇ ਫੈਸਲੇ ਖਿਲਾਫ ਕੱਢੇ ਜਾ ਰਹੇ ਰੋਸ ਮਾਰਚ ਦੀ ਅਗਵਾਈ ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਸਨ। ਬਹਿਬਲ ਕਲਾਂ ਵਿਖੇ ਪਹੁੰਚਣ ਉੱਤੇ ਬੇਅਦਬੀ ਅਤੇ ਗੋਲੀਕਾਂਡ (BEADBAI AND GOLIKAND) ਇਨਸਾਫ ਮੋਰਚੇ ਵਿੱਚ ਮੌਜੂਦ ਸੰਗਤਾਂ ਵੱਲੋਂ ਕਾਲੀਆਂ ਝੰਡੀਆ ਵਿਖਾ ਕੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ (Opposition to Sukhbir Singh Badal) ਕੀਤਾ ਗਿਆ ।ਇਸ ਮੌਕੇ ਗੱਲਬਾਤ ਕਰਦਿਆ ਬਹਿਬਲਕਲਾ ਗੋਲੀਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਨੇ ਕਿਹਾ ਕਿ ਅੱਜ ਜੋ ਰੋਸ ਮਾਰਚ ਸੁਖਬੀਰ ਸਿੰਘ ਬਾਦਲ ਵੱਲੋਂ ਕਢਿਆ ਗਿਆ ਉਸ ਦਾ ਬਹਿਬਲਕਲਾਂ ਇਨਸਾਫ ਮੋਰਚੇ ਵਿਚ ਹਾਜਰ ਸੰਗਤਾਂ ਵੱਲੋਂ ਕਾਲੀਆਂ ਝੰਡੀਆ ਵਿਖਾ ਕੇ ਵਿਰੋਧ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਇਕ ਹਿਸਾਬ ਨਾਲ ਇਸ ਜਗ੍ਹਾ ਤੋਂ ਆਪਣੇ ਲਾਮ ਲਸ਼ਕਰ ਸਮੇਤ ਲੰਘ ਕੇ ਸੁਖਬੀਰ ਸਿੰਘ ਬਾਦਲ ਨੇ ਸਾਨੂੰ ਵੰਗਾਰਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੂੰ ਪੰਥ ਦਾ ਇੰਨਾਂ ਹੀ ਦਰਦ ਹੈ ਤਾਂ ਉਹ ਇਥੇ ਪ੍ਰਕਾਸ਼ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਅੱਗੇ ਲੰਘਦਾ ਪਰ ਉਹ ਇਥੇ ਰੁਕਿਆ ਹੀ ਨਹੀਂ।