ਜਿਨ੍ਹਾਂ ਨੇ ਪੰਥ ਦੀ ਪਿੱਠ 'ਚ ਛੁਰਾ ਮਾਰਿਆ ਉਨ੍ਹਾਂ ਨੂੰ ਬਣਦੀ ਸਜ਼ਾ ਮਿਲੇਗਾ: ਜਾਖੜ - punjab news
🎬 Watch Now: Feature Video
ਗੁਰਦਾਸਪੁਰ: ਕਾਂਗਰਸ ਉਮੀਦਵਾਰ ਸੁਨੀਲ ਜਾਖੜ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਉਨ੍ਹਾਂ ਹਲਕਾ ਕਾਦੀਆਂ 'ਚ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 'ਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਆਪਣੇ ਆਪ ਨੂੰ ਬਚਾਉਣ ਲਈ ਅਕਾਲੀ ਦੂਜਿਆ 'ਤੇ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਿਨ੍ਹਾਂ ਨੇ ਪੰਥ ਦੀ ਪਿੱਠ 'ਚ ਛੁਰਾ ਮਾਰਿਆ ਹੈ ਉਨ੍ਹਾਂ ਨੂੰ ਬਣਦੀ ਸਜ਼ਾ ਮਿਲੇਗਾ।