ਪੰਜਾਬ ਸਰਕਾਰ ਖ਼ਿਲਾਫ਼ ਸਫ਼ਾਈ ਸੇਵਕਾਂ ਦਾ ਰੋਸ ਪ੍ਰਦਰਸ਼ਨ - President of the Municipal Council Cleaners Union
🎬 Watch Now: Feature Video
ਤਰਨਤਾਰਨ: ਬੋਹੜੀ ਚੌਂਕ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ (President of the Municipal Council Cleaners Union) ਰੇਸ਼ਮ ਕੁਮਾਰ ਸ਼ੇਰਗਿੱਲ ਨੇ ਦੱਸਿਆ ਕਿ ਸਾਡਾ ਸਫਾਈ ਸੇਵਕ ਕਰਮਚਾਰੀਆ ਕੱਚੇ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ। ਜਿਸ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਣਾ ਬਹੁਤਾ ਹੀ ਜ਼ਿਆਦਾ ਮੁਸ਼ਕਲ ਹੋ ਚੁੱਕਾ ਹੈ ਅਤੇ ਜਿਨ੍ਹਾਂ ਦੁਕਾਨਾਂ ਤੋਂ ਉਨ੍ਹਾਂ ਦੇ ਘਰ ਦਾ ਘਰੇਲੂ ਰਾਸ਼ਨ ਉਧਾਰ ਆਉਂਦਾ ਸੀ ਉਨ੍ਹਾਂ ਵੀ ਉਧਾਰ ਦੇਣਾ ਬੰਦ ਕਰ ਦਿੱਤਾ ਹੈ।