ਨਸ਼ੇ ਅਤੇ ਹਥਿਆਰ ਸਮੇਤ 3 ਮੁਲਜ਼ਮ ਗ੍ਰਿਫਤਾਰ - ਨਸ਼ੇ ਅਤੇ ਹਥਿਆਰ ਸਮੇਤ 3 ਮੁਲਜ਼ਮ ਗ੍ਰਿਫਤਾਰ
🎬 Watch Now: Feature Video
ਤਰਨ ਤਾਰਨ: ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਨਸ਼ੇ ਖ਼ਿਲਾਫ਼ ਸੀਆਈਏ ਸਟਾਫ਼ ਤਰਨਤਾਰਨ ਵੱਲੋਂ ਪੱਟੀ ਮੋੜ ਦੇ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਸਵਿਫਟ ਕਾਰ ਵਿੱਚੋਂ ਇੱਕ ਪਿਸਤੌਲ ਅਤੇ 250 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਉੱਪਰ ਨਾਕੇਬੰਦੀ ਕੀਤੀ ਗਈ ਸੀ ਅਤੇ ਜਿਸ ਤੋਂ ਬਾਅਦ ਜਾਂਚ ਵਿੱਚ ਮੁਲਜ਼ਮਾਂ ਪਾਸੋਂ ਹਥਿਆਰ ਅਤੇ ਨਸ਼ਾ ਬਰਾਮਦ ਹੋਇਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਹੈ। ਉਨ੍ਹਾਂ ਜਾਂਚ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।