ਕੁਵੈਤ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਰੋਂਦੇ ਪਰਿਵਾਰ ਨੇ ਸਰਕਾਰ ਨੂੰ ਲਾਈ ਫਰਿਆਦ - Tarn Taran youth killed in road accident
🎬 Watch Now: Feature Video
ਤਰਨ ਤਾਰਨ: ਪੈਸੇ ਕਮਾਉਣ ਦੀ ਇੱਛਾ ਨਾਲ ਤਿੰਨ ਸਾਲ ਪਹਿਲਾਂ ਕੁਵੈਤ ਗਏ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਦੇ ਇੱਕ ਨੌਜਵਾਨ ਦੀ ਕੁਵੈਤ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਦਰਦਨਾਕ ਮੌਤ ਹੋ ਜਾਣ ਨਾਲ ਮ੍ਰਿਤਕ ਨੌਜਵਾਨ ਦੇ ਘਰ ਅਤੇ ਇਲਾਕੇ ਵਿੱਚ ਮਾਤਮ ਛਾ ਗਿਆ ਹੈ। ਮ੍ਰਿਤਕ ਕਰਨਲ ਸਿੰਘ (26) ਦੇ ਪਿਤਾ ਕੁਲਵੰਤ ਸਿੰਘ ਚੋਹਲਾ ਸਾਹਿਬ ਨੇ ਰੋਂਦੇ ਹੋਏ ਦੱਸਿਆ ਕਿ ਤਕਰੀਬਨ ਤਿੰਨ ਸਾਲ ਪਹਿਲਾਂ ਉਸਦਾ ਛੋਟਾ ਲੜਕਾ ਕਰਨਲ ਸਿੰਘ ਰੋਜ਼ੀ ਰੋਟੀ ਦੀ ਖਾਤਰ ਕਮਾਈ ਕਰਨ ਲਈ ਕੁਵੈਤ ਗਿਆ ਸੀ। ਕਰਨਲ ਸਿੰਘ ਦੇ ਕਿਸੇ ਦੋਸਤ ਦਾ ਕੁਵੈਤ ਤੋਂ ਫੋਨ ਆਇਆ ਤਾਂ ਉਸਨੇ ਦੱਸਿਆ ਕਿ ਕਰਨਲ ਸਿੰਘ ਦੀ ਕੂਵੈਤ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਇਹ ਸੁਣਦੇ ਹੀ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਘਰ ਵਿੱਚ ਮਾਤਮ ਛਾ ਗਿਆ। ਪੀੜਤ ਪਰਿਵਾਰ ਵੱਲੋਂ ਸਰਕਾਰ ਤੋਂ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਮੰਗੀ ਗਈ ਹੈ।