CM ਮਾਨ ਨਾਲ ਮੀਟਿੰਗ ਲਈ ਪਹੁੰਚੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਚੁੱਕਿਆ - ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਚੁੱਕਿਆ
🎬 Watch Now: Feature Video
ਚੰਡੀਗੜ੍ਹ:ਕੱਚੇ ਅਧਿਆਪਕਾਂ ਦੀਆਂ ਵੱਖ ਵੱਖ ਜਥੇਬੰਦੀਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪੁੱਜੀਆਂ ਹੋਈਆਂ ਸਨ ਜਿੰਨ੍ਹਾਂ ਵਿੱਚੋਂ ਕੁਝ ਮੁੱਖ ਮੰਤਰੀ ਨੂੰ ਮਿਲਣ ਲਈ ਪੰਜਾਬ ਭਵਨ ਦੇ ਅੰਦਰ ਗਏ ਹੋਏ ਸਨ ਜਦਕਿ ਕੁਝ ਬਾਹਰ ਹੀ ਰਹੇ। ਪੰਜਾਬ ਭਵਨ ਦੇ ਅੰਦਰ ਨਾ ਜਾ ਸਕਣ ਵਾਲੇ ਕੱਚੇ ਅਧਿਆਪਕਾਂ ਨੇ ਪੰਜਾਬ ਭਵਨ ਦੇ ਬਾਹਰ ਹੰਗਾਮਾ (teachers staged a protest against CM Bhagwant Mann) ਕੀਤਾ। ਉਨ੍ਹਾਂ ਦੇ ਹੰਗਾਮੇ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਕੁਝ ਕੱਚੇ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਕਤ ਅਧਿਆਪਕਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਬੁਲਾਇਆ ਹੈ ਅਤੇ ਮੁਲਾਕਾਤ ਨਹੀਂ ਕੀਤੀ। ਮੀਟਿੰਗ ਨਾ ਹੋਣ ਕਾਰਨ ਇਨ੍ਹਾਂ ਲੋਕਾਂ ਨੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਿਆ।