ਤੇਜ਼ ਰਫਤਾਰ ਕਾਰ ਅਤੇ ਬਾਈਕ ਦੀ ਹੋਈ ਭਿਆਨਕ ਟੱਕਰ - ਤੇਜ਼ ਰਫਤਾਰ ਕਾਰ ਅਤੇ ਬਾਈਕ ਟੱਕਰ
🎬 Watch Now: Feature Video
ਸੂਬੇ ਭਰ ਵਿੱਚ ਤੇਜ਼ ਰਫਤਾਰ ਦੇ ਕਾਰਨ ਕਈ ਭਿਆਨਕ ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਦੇ ਛੇਹਰਟਾ ਬਾਈਪਾਸ ਉੱਤੇ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਸਵਾਰ ਭਿਆਨਕ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਮੌਕੇ ਉੱਤੇ ਮੌਜੂਦ ਲੋਕਾਂ ਨੇ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚਲ ਰਿਹਾ ਹੈ। ਇਸ ਹਾਦਸੇ ਦੀਆਂ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਕਾਰ ਅਤੇ ਬਾਈਕ ਸਵਾਰ ਦੀ ਟੱਕਰ ਹੁੰਦੀ ਹੋਈ ਦਿਖਾਈ ਦੇ ਰਹੀ ਹੈ।