ਬਰਨਾਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਮੌਤ - ਮਹਿਲ ਕਲਾਂ ਦੇ ਪਿੰਡ ਨਿਹਾਲੂਵਾਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15706859-1068-15706859-1656661036916.jpg)
ਬਰਨਾਲਾ: ਜ਼ਿਲ੍ਹੇ ਦੇ ਕਸਬਾ ਮਹਿਲ ਕਲਾਂ ਨੇੜੇ ਬੱਸ ਅਤੇ ਟਰੱਕ ਵਿੱਚ ਭਿਆਨਕ ਟੱਕਰ ਹੋਣ ਕਾਰਨ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਮਹਿਲ ਕਲਾਂ ਦੇ ਪਿੰਡ ਨਿਹਾਲੂਵਾਲ ਵਿਖੇ ਬਰਨਾਲਾ ਲੁਧਿਆਣਾ ਹਾਈਵੇ ਉੱਪਰ ਇੱਕ ਨਿੱਜੀ ਕੰਪਨੀ ਦੀ ਸਲੀਪਰ ਬੱਸ ਅਤੇ ਟਰੱਕ ਦੀ ਆਹਮਣੇ-ਸਾਹਮਣੇ ਭਿਆਨਕ ਟੱਕਰ ਹੋ ਗਈ। ਜਿਸ ਨਾਲ ਬੱਸ ਡਾਇਵਰ ਦੀ ਮੌਕੇ ਤੇ ਮੌਤ ਹੋ ਗਈ। ਜਦਕਿ ਟਰੱਕ ਡਰਾਈਵਰ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸਨੂੰ ਕਾਫੀ ਮੁਸ਼ਕਿਲ ਤੋਂ ਬਾਅਦ ਲੋਕਾਂ ਅਤੇ ਪ੍ਰਸਾਸ਼ਨ ਵੱਲੋਂ ਬਾਹਰ ਕੱਢਿਆ ਗਿਆ। ਜਖਮੀ ਹੋਈਆਂ ਸਵਾਰੀਆਂ ਨੂੰ ਸਰਕਾਰੀ ਹਸਪਤਾਲ ਮਹਿਲ ਕਲਾਂ ਅਤੇ ਬਰਨਾਲਾ ਲਈ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਪ੍ਰਤੱਖਦਰਸੀ ਵਿਅਕਤੀ ਨੇ ਕਿਹਾ ਕਿ ਅੱਜ ਸਵੇਰੇ ਇਹ ਘਟਨਾ ਵਾਪਰੀ ਹੈ। ਦੋਵੇਂ ਵਹੀਕਲਾਂ ਦੀ ਸਪੀਡ ਜ਼ਿਆਦਾ ਹੋਣ ਕਾਰਨ ਹਾਦਸਾ ਵੱਡਾ ਹੋ ਗਿਆ। ਬੱਸ ਡਰਾਈਵਰ ਦੀ ਮੌਤ ਹੋ ਗਈ, ਜਦਕਿ ਟਰੱਕ ਡਰਾਈਵਰ ਨੂੰ ਕਰੀਬ ਦੋ ਘੰਟੇ ਦਾ ਸਮਾਂ ਲਗਾ ਕੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਅਤੇ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਭੇਜਿਆ ਗਿਆ ਹੈ।