ਨੌਜਵਾਨ ਦੀ ਸੂਏ ਵਿੱਚ ਤੈਰਦੀ ਮਿਲੀ ਲਾਸ਼ - Dead body found in river Faridkot
🎬 Watch Now: Feature Video

ਫ਼ਰੀਦਕੋਟ: ਜੈਤੋ ਮੁਕਤਸਰ ਰੋੜ ਦੇ ਸੂਏ ਵਿੱਚੋਂ 35 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਡਰਾਈਵਰ ਮੀਤ ਸਿੰਘ ਮੀਤਾ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਸੂਏ ਵਿੱਚ ਲਾਸ਼ ਤੈਰ ਰਹੀ (Dead body found in river Faridkot) ਹੈ ਜਿਸ ਨੂੰ ਨੌਜਵਾਨ ਵੈੱਲਫੇਅਰ ਸੁਸਾਇਟੀ ਦੀ ਟੀਮ ਵੱਲੋਂ ਉਕਤ ਨੌਜਵਾਨ ਲਾਸ਼ ਨੂੰ ਬਾਹਰ ਕੱਢ ਕੇ ਜੈਤੋ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਡਾਕਟਰਾਂ ਵੱਲੋਂ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਸਫ਼ਾਈ ਸੇਵਕ ਦਾ ਕੰਮ ਕਰਦਾ ਸੀ। ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਸੂਏ ਵਿੱਚ ਉਕਤ ਨੌਜਵਾਨ ਦੀ ਮੌਤ ਹੋਣ ਦੇ ਕਾਰਨਾ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।