thumbnail

By

Published : Oct 11, 2022, 6:46 PM IST

ETV Bharat / Videos

ਬੀਤ ਭਲਾਈ ਕਮੇਟੀ ਦੇ ਵਫ਼ਦ ਨੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈਕੇ ਡਿਪਟੀ ਸਪੀਕਰ ਨੂੰ ਦਿੱਤਾ ਮੰਗ ਪੱਤਰ

ਗੜ੍ਹਸ਼ੰਕਰ ਦੀ ਬੀਤ ਭਲਾਈ ਕਮੇਟੀ (BEET Welfare Committee ) ਦੇ ਵਫ਼ਦ ਨੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈਕੇ ਗੜਸ਼ੰਕਰ ਤੋਂ ਵਿਧਾਇਕ ਅਤੇ ਡਿਪਟੀ ਸਪੀਕਰ ਪੰਜਾਬ (Deputy Speaker Punjab) ਜੈ ਕ੍ਰਿਸ਼ਨ ਰੋੜੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੰਗ ਪੱਤਰ ਦੁਆਰਾ ਵਫ਼ਦ ਵੱਲੋਂ ਬੀਤ ਇਲਾਕੇ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਤੋਂ ਜਲਦ ਨਿਜਾਤ ਦਵਾਈ ਜਾਵੇ। ਇਸ ਵਾਰੇ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਗੜ੍ਹਸ਼ੰਕਰ ਤੋਂ ਨੰਗਲ ਰੋਡ਼, ਸਿਵਿਲ ਹਸਪਤਾਲ ਬਿਨੇਵਾਲ ਵਿੱਖੇ ਡਾਕਟਰਾਂ ਦੀ ਘਾਟ, ਬੀਤ ਇਲਾਕੇ ਦੇ ਪਿੰਡ ਮਹਿੰਦਵਾਨੀ ਵਿੱਖੇ ਫੈਕਟਰੀ ਦੇ ਪ੍ਰਦੂਸ਼ਣ ਤੋਂ ਰਾਹਤ (Relief from factory pollution) ਅਤੇ ਹੋਰ ਕਈ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਪੰਜਾਬ ਜੈ ਕ੍ਰਿਸ਼ਨ ਰੋੜੀ ਨੇ ਬੀਤ ਭਲਾਈ ਦੇ ਵਫ਼ਦ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਕੇ ਹੱਲ ਕਰਵਾਉਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.