ਕਿਸਾਨ 26 ਨੂੰ ਕਰਨਗੇ ਕੇਂਦਰ ਵਿਰੁੱਧ ਵਿਸ਼ਾਲ ਰੋਸ ਰੈਲੀ - ਕਿਸਾਨ ਜਥੇਬੰਦੀਆਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10981736-thumbnail-3x2-jld.jpg)
ਜਲੰਧਰ: ਕਸਬਾ ਫਿਲੌਰ ਵਿਖੇ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਮੀਟਿੰਗ ਕੀਤੀ ਗਈ। ਇਸ ਵਿੱਚ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ 26 ਤਰੀਕ ਨੂੰ ਦਾਣਾ ਮੰਡੀ 'ਚ ਵਿਸ਼ਾਲ ਰੋਸ ਮਹਾਂ ਰੈਲੀ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਨੂੰ ਤਿੰਨ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੱਲਿਆ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। 26 ਮਾਰਚ ਨੂੰ ਗੁਰਾਇਆ ਦੀ ਦਾਣਾ ਮੰਡੀ ਤੋਂ ਵਿਸ਼ਾਲ ਰੋਸ ਰੈਲੀ ਕੱਢਣਗੇ, ਜੋ ਕੇਂਦਰ ਸਰਕਾਰ ਦੇ ਖਿਲਾਫ਼ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ਅਤੇ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਹੋਵੇਗੀ।