ਸਿਹਤ ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਕੈਂਪ
ਸ੍ਰੀ ਮੁਕਤਸਰ ਸਾਹਿਬ: ਸਿਹਤ ਵਿਭਾਗ ਨੇ ਲੋਕਾਂ ਨੂੰ ਕੋਰੋਨਾ ਵਾਇਰਸ (Corona virus) ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ।ਇਸ ਦੌਰਾਨ ਕੋਰੋਨਾ ਸੈਂਪਲਿੰਗ (Corona sampling) ਵੀ ਕੀਤੀ ਗਈ।ਇਸ ਬਾਰੇ ਡਾਕਟਰ ਨਿਸ਼ਾ ਬੇਬੀ ਨੇ ਕਿਹਾ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਸੈਂਪਲਿੰਗ ਵੀ ਕੀਤੀ ਜਾ ਰਹੀ ਹੈ ਅਤੇ ਵੈਕਸੀਨ (vaccine) ਲਗਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ।ਉਨ੍ਹਾਂ ਦਾ ਕਹਿਣਾ ਹੈ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਪਹਿਣੋ ਅਤੇ ਆਪਣੇ ਹੱਥਾਂ ਨੂੰ ਵਾਰ ਵਾਰ ਧੋਵੋ।ਡਾਕਟਰ ਨਿਸ਼ਾ ਬੇਬੀ ਨੇ ਕਿਹਾ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।