ਬਠਿੰਡਾ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਘੱਟ ਰਹੀ ਗਿਣਤੀ - 5559 ਕੋਰੋਨਾ ਪੀੜਤ ਸਿਹਤਯਾਬ
🎬 Watch Now: Feature Video
ਬਠਿੰਡਾ: ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾ ਦੀ ਗਿਣਤੀ ਘੱਟ ਹੋਣੀ ਸ਼ੁਰੂ ਹੋ ਗਈ ਹੈ। ਬਠਿੰਡਾ ਦੇ ਸਿਵਲ ਸਰਜਨ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ 80 ਹਜ਼ਾਰ ਤੋਂ ਵੱਧ ਕੋਰੋਨਾ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਵਿੱਚੋਂ 6944 ਮਰੀਜ਼ ਕੋਰੋਨਾ ਪੌਜ਼ੀਟਿਵ ਆਏ ਹਨ ਅਤੇ 145 ਕੋਰੋਨਾ ਪੀੜਤਾ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 5559 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪਣੇ-ਆਪਣੇ ਘਰ ਵਾਪਸ ਪਰਤ ਗਏ ਹਨ।